ਪੰਜਾਬ ਵਿਚ ਨਹਿਰਾਂ ਰਾਹੀਂ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ

ਜਲੰਧਰ, 29 ਮਈ 2015-(ਸ਼ੈਲੀ)-ਮੁੱਖ ਇੰਜੀਨੀਅਰ ਨਹਿਰਾਂ, ਸਿੰਚਾਈ ਵਿਭਾਗ ਪੰਜਾਬ ਵਲੋਂ ਖਰੀਫ਼ ਸਮੇਂ ਵਿਚ 2 ਤੋਂ 9 ਜੂਨ 2015 ਤੱਕ ਨਹਿਰਾਂ ਰਾਹੀਂ ਪੰਜਾਬ ਵਿਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਰੋਪੜ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਨ੍ਹਾਂ ਵਿਚ ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ ਅਤੇ ਬਿਸਤ ਦੁਆਬ ਕੈਨਾਲ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ। ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਨ੍ਹਾਂ ਵਿਚ ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ 'ਬੀ' ਵਿਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਏ' ਵਿਚ ਹਨ ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬੱਚਦਾ ਪਾਣੀ ਮਿਲੇਗਾ।

                  ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹਰੀਕੇ ਅਤੇ ਫਿਰੋਜ਼ਪੁਰ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ, ਜਿਨ੍ਹਾਂ ਵਿਚ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ 'ਬੀ' ਵਿਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਏ' ਵਿਚ ਹਨ ਨੂੰ ਦੂਜੀ ਤਰਜੀਹ ਦੇ ਆਧਾਰ ਤੇ ਬਾਕੀ ਬੱਚਦਾ ਪਾਣੀ ਮਿਲੇਗਾ। ਇਸ ਤੋਂ ਇਲਾਵਾ ਅੱਪਰਬਾਰੀ ਦੁਆਬ ਕੈਨਾਲ ਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ, ਸਭਰਾÀੁਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
For more news visit:-www.punjab24news.com