- ਵਿਸ਼ਵ ਵਾਤਾਵਰਣ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸੈਮੀਨਾਰ
| ਡਾ.ਆਰ.ਐਲ.ਬੱਸਣ ਸਿਵਲ ਸਰਜਨ ਜਲੰਧਰ ਵਿਸ਼ਵ ਵਾਤਾਵਰਣ ਦਿਵਸ ਮੌਕੇ ਸਿਵਲ ਹਸਪਾਤਲ ਵਿਖੇ ਪੌਦਾ ਲਗਾਉਂਦੇ ਹੋਏ। |
ਜਲੰਧਰ, 05 ਜੂਨ (ਸ਼ੈਲੀ),ਵਾਤਾਵਰਣ ਦੀ ਸੰਭਾਲ ਲਈ ਸਾਨੂੰ ਸਭ ਨੂੰ ਰਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਸਾਫ ਸੁਥਰੇ ਵਾਤਾਵਰਣ ਵਿਚ ਆਪਣਾ ਜੀਵਨ ਨਿਰਬਾਹ ਕਰ ਸਕੇ । ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਡਾ.ਆਰ.ਐਲ.ਬੱਸਣ ਸਿਵਲ ਸਰਜਨ ਜਲੰਧਰ ਨੇ ਅੱਜ ਸ਼ਹੀਦ ਬਾਬੂ ਲਾਭ ਸਿੰਘ ਇੰਸਟੀਚਿਊਟ ਸਿਖਲਾਈ ਕੇਂਦਰ ਜਲੰਧਰ ਵਿਖੇ ਸਿਹਤ ਵਿਭਾਗ ਵਲੋ ਵਿਸ਼ਵ ਵਾਤਾਵਰਣ ਦਿਵਸ ਮੌਕੇ '' 7 ਅਰਬ ਸੁਪਨੇ, ਇਕ ਧਰਤੀ, ਖਪਤ ਸੰਭਾਲ ਕੇ ਕਰੋ'' ਦੇ ਵਿਸ਼ੇ 'ਤੇ ਆਧਾਰਿਤ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਅਤੇ ਕੁਦਰਤੀ ਸਰੋਤਾਂ ਦੀ ਘਾਟ ਨਾਲ ਮਨੁੱਖੀ ਜੀਵਨ ਤੇ ਪੈਣ ਵਾਲੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦਾ ਇਕੋ-ਇਕ ਮਕਸਦ ਇਹ ਹੈ ਕਿ ਅਸੀਂ ਕੁਦਰਤੀ ਸਾਧਨਾਂ ਦੀ ਸਮਝਦਾਰੀ ਨਾਲ ਵਰਤੋਂ ਕਰੀਏ ਅਤੇ ਕੁਦਰਤ ਨਾਲ ਬੇਲੋੜੀ ਛੇੜ-ਛਾੜ ਨਾ ਕਰੀਏ ਤਾਂ ਹੀ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸਾਫ ਸੁਥਰਾ ਵਾਤਾਵਰਣ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰ ਸਕਦੇ ਹਾਂ।
| ਡਾ. ਆਰ. ਐਲ. ਬੱਸਣ ਸਿਵਲ ਸਰਜਨ ਜਲੰਧਰ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ। |
ਉਨ੍ਹਾਂ ਕਿਹਾ ਕਿ ਸ਼ਹਿਰੀਕਰਨ ਅਤੇ ਉਦਯੋਗੀਕਰਨ ਕਰਕੇ ਦਰਖਤਾਂ ਦੀ ਅੰਧਾ-ਧੁੰਦ ਕਟਾਈ ਕਰਨ ਕਰਕੇ ਵਾਤਾਵਰਣ ਬਹੁਤ ਗੰਦਲਾ ਹੋ ਰਿਹਾ ਹੈ ਇਸ ਲਈ ਸਾਨੂੰ ਵੱਧ ਤੋਂ ਵੱਧ ਦਰਖਤਾਂ ਨੂੰ ਬਚਾਉਣਾ ਚਾਹੀਦਾ ਹੈ ਅਤੇ ਹਰ ਮਨੁੱਖ ਨੂੰ ਆਪਣੀ ਜਿੰਦਗੀ ਵਿਚ ਇੱਕ ਰੁੱਖ ਲਗਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਮੋਬਾਇਲ ਫੋਨ, ਟੈਲੀਵਿਜ਼ਨ, ਕੰਪਿਊਟਰ ਤੋਂ ਮਿਲਣ ਵਾਲੀ ਸੁਵਿਧਾ ਅਤੇ ਇਨ੍ਹਾਂ ਤੋਂ ਮਿਲਣ ਵਾਲੇ ਵਿਕਰਣਾਂ ਨਾਲ ਵੀ ਸਾਡਾ ਵਾਤਾਵਰਣ ਬਹੁਤ ਖਰਾਬ ਹੋ ਰਿਹਾ ਹੈ ਅਤੇ ਖੇਤੀਬਾੜੀ ਦੀ ਰਹਿੰਦ-ਖੂੰਹਦ ਅਤੇ ਕਚਰੇ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਵਿਚ ਕਾਰਬਨ ਡਾਈਆਕਸਾਈਡ ਅਤੇ ਕਾਰਬਨ ਮੋਨੋਆਕਸਾਈਡ ਸਾਡੀ ਸਿਹਤ ਖਰਾਬ ਕਰ ਰਹੀ ਹੈ। ਇਸ ਮੌਕੇ ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਅਸੀ ਸਾਰੇ ਰੱਲ ਕੇ ਵਾਤਾਵਰਣ ਦੀ ਸੰਭਾਲ ਲਈ ਪ੍ਰਣ ਕਰੀਏ। ਇਸ ਮੌਕੇ ਉਨ੍ਹਾਂ ਨੇ ਦਫ਼ਤਰ ਸਿਵਲ ਸਰਜਨ ਵਿਖੇ ਇਕ ਪੌਦਾ ਵੀ ਲਗਾਇਆ
For more news updates visit:- www.punjab24news.com

