*ਡਿਜੀਟਲ ਇੰਡੀਆ ਸਪਤਾਹ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ
*ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ
![]() |
| - ਡਿਪਟੀ ਕਮਿਸ਼ਨਰ ਸ਼ੀ੍ ਕਮਲ ਕਿਸ਼ੋਰ ਯਾਦਵ ਡਿਜੀਟਲ ਇੰਡੀਆ ਸਪਤਾਹ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਸ਼ਮ੍ਹਾਂ ਰੌਸ਼ਨ ਕਰਕੇ ਸ਼ੁਰੂਆਤ ਕਰਦੇ ਹੋਏ। |
ਜਲੰਧਰ, 7 ਜੁਲਾਈ 2015-(ਸ਼ੱਮੀ)-ਜ਼ਿਲ੍ਹੇ ਵਿਚ ਮਨਾਏ ਗਏ ਡਿਜੀਟਲ ਇੰਡੀਆ ਸਪਤਾਹ ਦੇ ਅੰਤਿਮ ਪੜਾਅ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਰੈੱਡ ਕਰਾਸ ਭਵਨ ਵਿਖੇ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਕਿਹਾ ਕਿ ਇਹ ਤਾਂ ਜ਼ਿਲ੍ਹੇ ਵਿਚ ਡਿਜੀਟਲ ਇੰਡੀਆ ਮੁਹਿੰਮ ਦੀ ਸ਼ੁਰੂਆਤ ਹੈ ਅਤੇ ਇਸ ਮੁਹਿੰਮ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਾ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਡਿਜੀਟਲ ਇੰਡੀਆ ਦਾ ਸੁਪਨਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਲ੍ਹੇ ਵਿਚ ਡਿਜੀਟਲ ਇੰਡੀਆ ਸਪਤਾਹ ਨੂੰ ਬਹੁਤ ਹੀ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ ਜਿਸ ਦੌਰਾਨ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਿਥੇ ਅਧਿਕਾਰੀਆਂ ਨੂੰ ਡਿਜੀਟਲ ਇੰਡੀਆ ਬਾਰੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਗਈ, ਉਥੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੇ ਲੇਖ, ਕੁਇਜ਼ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਆਮ ਲੋਕਾਂ ਨੇ ਡਿਜੀਟਲ ਫੋਟੋਗ੍ਰਾਫੀ ਮੁਕਾਬਲੇ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ।
ਇਸੇ ਤਰ੍ਹਾਂ ਬਿਗ ਐਫ ਐਮ, ਮਾਲਜ਼ ਅਤੇ ਸਿਨੇਮਾ ਘਰਾਂ ਵਿਚ ਇਸ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਇਕ ਪ੍ਰਚਾਰ ਵੈਨ ਨੇ ਵੀ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਤੋਂ ਜਾਣੂ ਕਰਵਾਇਆ। ਸ੍ਰੀ ਯਾਦਵ ਨੇ ਇਸ ਮੌਕੇ ਕਿਹਾ ਕਿ ਭਵਿੱਖ ਵਿਚ ਸਰਕਾਰੀ ਕੰਮਕਾਜ ਦਾ ਕੰਪਿਊਟਰੀਕਰਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਾਰੀਆਂ ਮਹੱਤਵਪੂਰਨ ਨਾਗਰਿਕ ਸੇਵਾਵਾਂ ਆਨਲਾਈਨ ਉਪਲਬੱਧ ਹੋਣਗੀਆਂ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਲਈ ਨਾ ਹੀ ਦਫ਼ਤਰਾਂ ਵਿਚ ਆਉਣਾ ਪਵੇਗਾ ਅਤੇ ਨਾ ਹੀ ਲਾਈਨਾਂ ਵਿਚ ਲੱਗਣਾ ਪਵੇਗਾ।
![]() |
| ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼ੀ੍ ਕਮਲ ਕਿਸ਼ੋਰ ਯਾਦਵ। |
For
more news updates please visit-www.punjab24news.com
-




