Pages

ਪ੍ਸਾਸ਼ਨ ਅਤੇਂ ਯੂਥ ਕਲੱਬਾਂ ਵਲੋਂ ਜ਼ਿਲ੍ਹੇ 'ਚ ਨਸ਼ਿਆਂ ਖਿਲਾਫ ਮੁਹਿੰਮ ਦੀ ਸੁਰੂਆਤ - ਡੀ.ਸੀ.


  •        ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਮੁਹਿੰਮ ਸਬੰਧੀ ਕੀਤਾਬਚਾ ਜਾਰੀ

ਸ਼ੀ੍ ਕਮਲ ਕਿਸ਼ੋਰ ਯਾਦਵ ਡਿਪਟੀ ਕਮਿਸ਼ਨਰ ਜਲੰਧਰ ਨਸ਼ਿਆਂ ਦੀ ਜਾਗਰੂਕਤਾ ਸਬੰਧੀ ਕਿਤਾਬਚਾ ਜਾਰੀ ਕਰਦੇ ਹੋਏ। ਉਨ੍ਹਾਂ ਦੇ ਨਾਲ  ਸ਼ੀ੍ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਵੀ ਦਿਖਾਈ ਦੇ ਰਹੇ ਹਨ।  
ਜਲੰਧਰ, 07 ਜੁਲਾਈ(ਹਰਪੀ੍ਤ)ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੂਥ ਕਲੱਬਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਨਸ਼ਾ ਵਿਰੋਧੀ ਜੁਲਾਈ ਮਹੀਨੇ ਤੋਂ ਮੁਹਿੰਮ ਦੀ ਸੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਅਧੀਨ ਜ਼ਿਲ੍ਹੇ ਵਿਚ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾਣਗੇ ਅਤੇ ਪਹਿਲੇ ਪੜਾਅ ਵਿਚ 400 ਪਿੰਡਾਂ ਦੀ ਚੋਣ ਕੀਤੀ ਗਈ ਹੈ। ਇਹ ਜਾਣਕਾਰੀ ਸ਼ੀ੍ ਕਮਲ ਕਿਸੋਰ ਯਾਦਵ ਡਿਪਟੀ ਕਮਿਸ਼ਨਰ ਜਲੰਧਰ ਨੇ ਅੱਜ ਇਥੇ ਨਹਿਰੂ ਯੁਵਾ ਕੇਂਦਰ ਜਲੰਧਰ ਵਲੋਂ ਨਸ਼ਿਆਂ ਖਿਲਾਫ ਸੁਰੂ ਕੀਤੀ ਗਈ ਮੁਹਿੰਮ ਸਬੰਧੀ ਕਿਤਾਬਚਾ ਅਤੇ ਸਟਿੱਕਰ ਜਾਰੀ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਰਾਹੀਂ ਪਿੰਡਾਂ ਵਿਚ ਤਿਆਰ ਕੀਤੀਆਂ ਗਈਆਂ ਕਲੱਬਾਂ ਵਿਚ 10-10 ਯੂਥ ਵਲੰਟੀਅਰ ਕਮ ਪੀਅਰ ਐਜੂਕੇਟਰ ਨਿਯੁਕਤ ਕੀਤੇ ਜਾਣਗੇ ਜੋ ਕਿ ਨਿਸ਼ਕਾਮ ਸੇਵਾ ਭਾਵਨਾ ਨਾਲ ਆਪਣੇ ਪਿੰਡਾਂ ਵਿਚ ਇਸ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣਗੇ।
               ਉਨ੍ਹਾਂ ਕਿਹਾ ਕਿ ਇਸ ਮੁਹਿੰਮ ਅਧੀਨ ਪਿੰਡ ਦੇ ਸਰਪੰਚ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਸਲਾਹਕਾਰ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ  ਜਿਸ ਵਿਚ ਮਹਿਲਾ ਮੰਡਲ ਦੇ ਤਿੰਨ ਨੁਮਾਇੰਦੇ, ਐਨ ਐਸ ਐਸ/ਐਨ ਸੀ ਸੀ ਅਤੇ ਭਾਰਤ ਸਕਾਊਟ ਅਤੇ ਗਾਈਡ ਦੇ ਵਲੰਟੀਅਰ, ਗ੍ਰਾਮ ਸੇਵਕ/ਸੇਵਕਾ, ਸਥਾਨਕ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਿਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਅਧੀਨ ਚੰਗਾ ਕੰਮ ਕਰਨ ਵਾਲੀਆਂ ਕਲੱਬਾਂ ਅਤੇ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਨੌਜਵਾਨਾਂ ਦਾ ਇਲਾਜ ਸਰਕਾਰ ਵਲੋਂ ਸੁਰੂ ਕੀਤੇ ਗਏ ਨਸ਼ਾ ਛੁਡਾਊ ਕੇਂਦਰਾਂ ਵਿਚ ਮੁਫਤ ਕੀਤਾ ਜਾਵੇਗਾ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ  ਦੇ ਇਲਾਜ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਟੈਕਨੀਕਲ ਟਰੇਨਿੰਗ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਕਾਰੋਬਾਰ ਸੁਰੂ ਕਰਕੇ ਆਤਮ ਨਿਰਭਰ ਹੋ ਸਕਣ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ ਅਤੇ ਅਸੀਂ ਸਾਰੇ ਮਿਲ ਕੇ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਆਉਣ ਵਾਲੇ ਸਮੇਂ ਵਿਚ ਕਾਮਯਾਬ ਹੋਵਾਂਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼ੀ੍  ਸੈਮਸਮਨ ਮਸੀਹ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਅਤੇ ਸ਼ੀ੍  ਜੀ.ਐਸ.ਧੁੱਗਾ ਡੀ.ਪੀ.ਆਰ.ਓ.ਜਲੰਧਰ ਵੀ ਹਾਜ਼ਰ ਸਨ।