ਡੇਂਗੂ ਤੇ ਮਲੇਰੀਆ ਪ੍ਰਤੀ ਡਰ ਪੈਦਾ ਕਰਨ ਵਾਲੇ ਹਸਪਤਾਲਾਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਏ. ਡੀ. ਸੀ


ਸ਼ੀ੍  ਕੁਮਾਰ ਅਮਿਤ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਡੇਂਗੂ ਤੇ ਮਲੇਰੀਆ ਦੀ ਬਿਮਾਰੀ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
 ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ
ਜਲੰਧਰ, 07 ਜੁਲਾਈ 2015- (ਹਰਪੀ੍ਤ)-ਅਪਣੇ ਵਿੱਤੀ ਲਾਭ ਲਈ ਜੇਕਰ ਕੋਈ ਹਸਪਤਾਲ ਡੇਂਗੂ ਅਤੇ ਮਲੇਰੀਆ ਦੀ ਬਿਮਾਰੀ ਪ੍ਰਤੀ ਲੋਕਾਂ ਵਿਚ ਡਰ ਫੈਲਾਉਂਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਹਸਪਤਾਲ ਦਾ ਲਾਇਸੰਸ ਵੀ ਰੱਦਾ ਕੀਤਾ ਜਾ ਸਕਦਾ ਹੈ। ਇਹ ਪ੍ਰਗਟਾਵਾ ਸ੍ਰੀ ਕੁਮਾਰ ਅਮਿਤ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਨੇ ਅੱਜ ਡੇਂਗੂ ਅਤੇ ਮਲੇਰੀਆ 'ਤੇ ਕਾਬੂ ਪਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸਿਹਤ, ਸਿੱਖਿਆ, ਨਗਰ ਨਿਗਮ, ਇਰੀਗੇਸ਼ਨ, ਟ੍ਰਾਂਸਪੋਰਟ,ਮੰਡੀ ਬੋਰਡ ,ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸਵੇ ਸੈਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਤੇ ਮਲੇਰੀਆਂ ਦੀ ਰੋਕਥਾਮ ਲਈ ਟਾਸਕ ਫੋਰਸਾਂ ਬਣਾਈਆਂ ਜਾਣ ਤਾਂ ਜੋ ਪਿਛਲੇ ਸਮੇਂ ਜਿਥੇ ਡੇਂਗੂ ਤੇ ਮਲੇਰੀਆ ਸਬੰਧੀ ਜ਼ਿਆਦਾ ਕੇਸ ਸਾਹਮਣੇ ਆਏ ਹਨ ਉਨ੍ਹਾਂ ਖੇਤਰਾਂ ਦਾ ਦੌਰਾ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਵਿਚ ਇਸ ਬਿਮਾਰੀ ਪ੍ਰਤੀ ਡਰ ਪੈਦਾ ਨਾ ਕੀਤਾ ਜਾਵੇ।
                       ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਹੋਟਲਾਂ,ਪੈਲੇਸਾਂ,ਜਨਤਕ ਥਾਵਾਂ ਜਾਂ ਪਾਰਕਾਂ ਆਦਿ ਵਿਚ ਜਿਥੇ ਕਿਤੇ ਵੀ ਪਾਣੀ ਰੁਕਿਆ ਦੇਖਦੇ ਹਨ ਤਾਂ ਉਸ ਨੂੰ ਤੁਰੰਤ ਸਾਫ਼ ਕਰਵਾਇਆ ਜਾਵੇ  ਅਤੇ ਜੇਕਰ ਕੋਈ ਜਾਣਬੁੱਝ ਕੇ ਅਜਿਹਾ ਕਰਦਾ ਹੈ ਤਾਂ ਉਸ ਦਾ ਸਖਤੀ ਨਾਲ ਚਲਾਨ ਕੱਟਿਆ ਜਾਵੇ।  ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣਾ ਆਲਾ-ਦੁਆਲਾ ਜਰੂਰ ਸਾਫ ਸੁਥਰਾ ਰੱਖਣ। ਇਸ ਮੌਕੇ ਉਨ੍ਹਾਂ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸ਼ਹਿਰ ਵਿਚ ਪਾਣੀ ਦੀਆਂ ਪਾਈਪਾਂ ਦੇ ਜੋੜਾਂ ਦੀ ਸਮੇਂ ਸਿਰ ਮੁਰੰਮਤ ਨੂੰ ਯਕੀਨੀ ਬਣਾਉਣ। ਉਨ੍ਹਾਂ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਵਰਕਸ਼ਾਪ ਵਿਚ ਖਾਲੀ ਪਾਏ ਪੁਰਾਣੇ ਟਾਇਰਾਂ ਵਿਚ ਪਾਣੀ ਜਮਾਂ ਨਾ ਹੋਣ ਦੇਣ ਅਤੇ ਸਮੇਂ ਸਿਰ ਦਵਾਈ ਦਾ ਛਿਕਾਅ ਕਰਵਾ ਲੈਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਪ੍ਰਾਰਥਨਾ ਸਭਾਵਾਂ ਦੌਰਾਨ ਬੱਚਿਆਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ।
                     
 ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ.ਆਰ.ਐਲ.ਬੱਸਣ ਨੇ ਕਿਹਾ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਾਰੇ ਵਿਭਾਗ ਨੂੰ ਰੱਲ ਕੇ ਕੰਮ ਕਰਨਾਚਾਹੀਦਾ ਹੈ ਅਤੇ ਇਸ ਬਿਮਾਰੀ ਨੂੰ ਪੈਦਾ ਹੀ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਏਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਫੈਲਾਉਣ ਵਾਲੇ ਮੱਛਰ ਰੁਕੇ ਹੋਏ ਪਾਣੀ ਵਿਚ ਜਿਵੇਂ ਕੁਲਰਾਂ, ਪਾਣੀਆਂ ਦੀਆਂ ਟੈਂਕੀਆਂ, ਫੁੱਲਾਂ ਦੇ ਗਮਲਿਆਂ, ਖਰਾਬ ਪਏ ਹੋਏ ਟਾਇਰਾਂ ਆਦਿ 'ਚ ਪੈਦਾ ਹੁੰਦੇ ਹਨ  ਇਸ ਲਈ ਇਨ੍ਹਾਂ ਚੀਜਾਂ ਨੂੰ ਸਾਫ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਤੇਜ ਸਿਰ ਦਰਦ, ਤੇਜ ਬੁਖਾਰ,ਜੌੜਾਂ ਵਿਚ ਦਰਦ ਅੱਖਾਂ ਦੇ ਪਿਛਲੇ ਪਾਸੇ ਦਰਦ ,ਉਲਟੀਆਂ, ਲੱਗਣਾ , ਮੂੰਹ ਵਿਚ ਖੂਨ ਦਾ ਬਹਾਵ ਆਦਿ ਇਸ ਦੇ ਲੱਛਣ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਗਲਾਂ ਉਤੇ ਖਾਸ ਧਿਆਨ ਦਿੱਤਾ ਜਾਵੇ ਕਿ ਘਰਾਂ,ਬੰਦ ਪਈਆਂ ਇਮਾਰਤਾਂ ਦੇ ਆਲੇ ਦੁਆਲੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਪਾਣੀ ਦੇ ਬਰਤਨਾਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ ,ਹਫਤੇ ਵਿਚ ਇਕ ਵਾਰ ਕੂਲਰ ਦਾ ਪਾਣੀ ਜਰੂਰ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਜੇਕਰ ਉਨ੍ਹਾਂ ਨੂੰ ਤੇਜ ਬੁਖਾਰ ਆਵੇ ਤਾਂ ਉਹ ਜਲਦ ਤੋਂ ਜਲਦ ਨੇੜੇ ਦੇ ਹਸਪਤਾਲ ਵਿਚ ਜਾ ਕੇ ਚੈਕ ਅੱਪ ਜਰੂਰ ਕਰਵਾਉਣ। ਉਨ੍ਹਾਂ ਕਿਹਾ ਕਿ  ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਦੀ ਸ਼ਿਕਾਇਤ ਹੁੰਦੀ ਹੈ ਤਾਂ ਉਹ ਸਿਵਲ ਹਸਪਤਾਲ ਵਿਚ ਇਸ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ।
                       ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ.ਜਸਬੀਰ ਸਿੰਘ, ਡਾ.ਤਰਸੇਮ, ਡਿਪਟੀ ਮਾਸ ਮੀਡੀਆ ਅਫਸਰ ਸ੍ਰੀਮਤੀ ਅਮਰਜੀਤ ਕੌਰ , ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਸੁਰਜੀਤ ਲਾਲ, ਆਈ.ਐਮ.ਏ. ਦੇ ਪ੍ਰਧਾਨ ਡਾ.ਰਾਜੀਵ ਸੂਦ, ਡਾ.ਗਗਨਦੀਪ, ਐਕਸੀਅਨ ਗੁਰਚੈਨ ਸਿੰਘ , ਨਗਰ ਨਿਗਮ ਦੇ ਸਿਹਤ ਅਫਸਰ ਸ੍ਰੀ ਵਰਿੰਦਰ ਕੁਮਾਰ ਕਾਲੀਆ , ਐਕਸੀਅਨ ਸਤਿੰਦਰ ਕੁਮਾਰ, ਸਟੇਸ਼ਨ ਸੁਪਰਵਾਈਜ਼ਰ ਪੰਜਾਬ ਰੋਡਵੇਜ ਜਲੰਧਰ, ਸ੍ਰੀ ਰਣਜੀਤ ਸਿੰਘ , ਮੰਡੀ ਬੋਰਡ ਸੁਪਰਡੰਟ ਸ੍ਰੀ ਰਜਿੰਦਰ ਪਾਲ ਸਿੰਘ, ਟ੍ਰੇਫਿਕ ਮੈਨੇਜਰ ਸ੍ਰੀ ਆਤਮਾਨੰਦ ਅਤੇ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜਰ ਸਨ।
For more news updates please visit-www.punjab24news.com