Pages

ਅਨੁਸੂਚਿਤ ਜਾਤੀ ਪਰਿਵਾਰਾਂ ਦੀ ਆਪਸੀ ਲੜਾਈ 'ਚ ਐਸ. ਸੀ ਐਕਟ ਅਧੀਨ ਨਹੀਂ ਹੋ ਸਕਦੀ ਕਾਰਵਾਈ-ਰਾਜੇਸ਼ ਬਾਘਾ

 -ਕੇਸ ਦੀ ਸੁਣਵਾਈ ਕਰਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ

ਜਲੰਧਰ, 2 ਜੂਨ 2015(ਸ਼ੈਲੀ)- ਅਨੁਸੂਚਿਤ ਜਾਤੀ ਦੇ ਦੋ ਪਰਿਵਾਰਾਂ ਦੀ ਆਪਸੀ ਲੜਾਈ ਵਿਚ ਅਨੁਸੂਚਿਤ ਜਾਤੀ ਐਕਟ ਅਧੀਨ ਪਰਚਾ ਦਰਜ ਨਹੀਂ ਕੀਤਾ ਜਾ ਸਕਦਾ। ਇਹ ਪ੍ਰਗਟਾਵਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਅੱਜ ਸਰਕਟ ਹਾਊਸ ਜਲੰਧਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਅਚਿੰਤ ਕੋਟ ਨਾਲ ਸਬੰਧਤ ਇਕ ਪਰਿਵਾਰ ਵੱਲੋਂ ਉਨ੍ਹਾਂ ਉੱਤੇ ਅਨੁਸੂਚਿਤ ਜਾਤੀ ਐਕਟ ਅਧੀਨ ਪਰਚਾ ਦਰਜ ਕਰਨ ਸਬੰਧੀ ਕਮਿਸ਼ਨ ਕੋਲ ਕੀਤੀ ਸ਼ਿਕਾਇਤ ਦੀ ਸੁਣਵਾਈ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਅਚਿੰਤਕੋਟ ਵਿਚ ਦੋ ਅਨੁਸੂਚਿਤ ਜਾਤੀ ਪਰਿਵਾਰਾਂ ਦੀ ਆਪਸੀ ਲੜਾਈ ਤੋਂ ਬਾਅਦ ਪੁਲਿਸ ਵੱਲੋਂ ਇਕ ਧਿਰ ਉੱਤੇ 25.5.2015 ਨੂੰ ਮੁਕੱਦਮਾ ਨੰਬਰ 69 ਦਰਜ ਕੀਤਾ ਗਿਆ ਸੀ। ਇਸ ਸਬੰਧ ਵਿਚ ਪਰਚਾ ਦਰਜ ਹੋਣ ਵਾਲੀ ਪੀੜਤ ਧਿਰ ਵੱਲੋਂ ਕਮਿਸ਼ਨ ਕੋਲ ਇਨਸਾਫ਼ ਦੀ ਮੰਗ ਕਰਨ ਸਬੰਧੀ ਆਪਣੀ ਅਰਜ਼ੀ ਪੇਸ਼ ਕੀਤੀ ਗਈ, ਜਿਸ ਦੀ ਸੁਣਵਾਈ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਇਸ ਦੀ ਪੜਤਾਲ ਏ. ਡੀ. ਸੀ. ਪੀ ਕ੍ਰਾਈਮ ਨੂੰ ਸੌਂਪੀ ਗਈ ਹੈ, ਜਿਸ ਦੀ ਰਿਪੋਰਟ 30 ਜੂਨ ਤੱਕ ਦੇਣ ਦੀ ਹਦਾਇਤ ਕੀਤੀ ਗਈ ਹੈ।
For more news updates visit:- www.punjab24news.com