*15 ਤੋਂ 21 ਜੂਨ ਤੱਕ ਮਨਾਇਆ ਜਾਵੇਗਾ ਬਾਲ ਮਜ਼ਦੂਰੀ ਖ਼ਾਤਮਾ ਹਫ਼ਤਾ
ਇਸ ਮੌਕੇ ਸੰਬੋਧਨ ਕਰਦੇ ਹੋਏ ਪ੍ਰੋਜੈਕਟ ਡਾਇਰੈਕਟਰ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ 15 ਤੋਂ 21 ਜੂਨ 2015 ਤੱਕ ਬਾਲ ਮਜ਼ਦੂਰੀ ਖਾਤਮਾ ਹਫ਼ਤਾ ਮਨਾਇਆ ਜਾਵੇਗਾ। ਇਸ ਮੌਕੇ ਸਮੂਹ ਸਟਾਫ ਨੂੰ ਪ੍ਰਣ ਦਿਵਾਇਆ ਗਿਆ ਕਿ ਉਹ ਭਵਿੱਖ ਵਿਚ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਲਈ ਉਪਰਾਲੇ ਕਰਨ ਦੇ ਨਾਲ-ਨਾਲ ਖੁਦ ਬੱਚਿਆਂ ਤੋਂ ਘਰ ਜਾਂ ਕਿਸੇ ਹੋਰ ਥਾਂ ਕੰਮ ਨਹੀਂ ਕਰਵਾਉਣਗੇ ਅਤੇ ਨਾ ਹੀ ਕਿਸੇ ਹੋਰ ਨੂੰ ਬੱਚਿਆਂ ਤੋਂ ਕੰਮ ਕਰਵਾਉਣ ਦੇਣਗੇ। ਇਸ ਮੌਕੇ ਚਾਈਲਡ ਲੇਬਰ ਹੈਲਪ ਲਾਈਨ ਨੰਬਰ 0181-2223960 ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਸ੍ਰੀ ਗੁਰਪੀ੍ਰਤ ਸਿੰਘ ਜ਼ਿਲ੍ਹਾ ਚਾਈਲਡ ਪ੍ਰੋਜੇਕਟ ਅਫਸਰ ਵਲੋਂ ਆਈ.ਸੀ.ਪੀ.ਐਸ.ਸਕੀਮ ਬਾਰੇ ਬੱਚਿਆਂ ਦੀ ਕੇਅਰ ਅਤੇ ਪ੍ਰੋਟੈਕਸ਼ਨ, ਜੇ.ਜੇ.ਐਕਟ ਅਤੇ ਪਾਕਸੋ ਐਕਟ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾਇਰੈਕਟਰ ਅਤੇ ਜ਼ਿਲ੍ਹਾ ਚਾਈਲਡ ਪ੍ਰੋਜੈਕਟ ਅਫਸਰ ਅਤੇ ਲੇਬਰ ਇੰਸਪੈਕਟਰ ਵਲੋਂ ਵੀ ਸੰਬੋਧਨ ਕੀਤਾ ਗਿਆ ਅਤੇ ਪ੍ਰਦੀਪ ਕੁਮਾਰ ਕਿਰਤ ਅਤੇ ਸੁਲਾਹ ਅਫਸਰ ਵਲੋਂ ਪਹੁੰਚੇ ਹੋਏ ਸੱਜਣਾਂ ਦਾ ਧੰਨਵਾਦ ਕੀਤਾ।
For more news updates
visit:- www.punjab24news.com
