Pages

ਜ਼ਿਲੈ 'ਚ ਤੰਬਾਕੂਨੋਸ਼ੀ ਖਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ-ਕਮਲ ਕਿਸ਼ੋਰ ਯਾਦਵ

  • ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
  • ਸਿਹਤ ਵਿਭਾਗ ਨੇ ਇਸ ਸਾਲ ਹੁਣ ਤੱਕ 579 ਚਲਾਨ ਕੱਟੇ
-ਜ਼ਿਲੇ ਵਿਚ ਤੰਬਾਕੂਨੋਸ਼ੀ ਨੂੰ ਰੋਕਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼ੀ੍ ਕਮਲ ਕਿਸ਼ੋਰ ਯਾਦਵ  ਨਾਲ ਹਨ ਸਟੇਟ ਨੋਡਲ ਅਫ਼ਸਰ ਡਾ. ਰਾਕੇਸ਼ ਗੁਪਤਾ ਤੇ ਹੋਰ।
ਜਲੰਧਰ, 23 ਜੂਨ 2015-(ਸ਼ੈਲੀ)ਜ਼ਿਲੇ੍ ਵਿਚ ਤੰਬਾਕੂਨੋਸ਼ੀ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ ਅਤੇ ਜਨਤਕ ਥਾਵਾਂ 'ਤੇ ਸਿਗਰਟ-ਬੀੜੀ ਪੀਣ ਵਾਲਿਆਂ ਦੇ ਜਿਥੇ ਚਲਾਨ ਕੱਟੇ ਜਾਣਗੇ ਉਥੇ ਇਨ੍ਹਾਂ ਦੇ ਨੁਕਸਾਨ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਜ਼ਿਲ੍ਹੇ ਵਿਚ ਤੰਬਾਕੂਨੋਸ਼ੀ ਨੂੰ ਰੋਕਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਜਨਵਰੀ ਤੋਂ ਹੁਣ ਤੱਕ ਸਿਹਤ ਵਿਭਾਗ ਨੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ 579 ਚਲਾਨ ਕੱਟੇ ਹਨ। ਉਨ੍ਹਾਂ ਕਿਹਾ ਕਿ ਤੰਬਾਕੂਨੋਸ਼ੀ ਨੂੰ ਰੋਕਣਾ ਸਾਡੀ ਸਾਰਿਆਂ ਦੀ ਨੈਤਿਕ, ਸਮਾਜਿਕ ਅਤੇ ਕਾਨੂੰਨੀ ਡਿਊਟੀ ਬਣਦੀ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਖਿਲਾਫ਼ ਲੋਕ ਖੁੱਲ੍ਹ ਕੇ ਅੱਗੇ ਆਉਣ ਅਤੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦਾ ਬੱਚਾ ਨਾ ਤਾਂ ਤੰਬਾਕੂ ਵੇਚ ਸਕਦਾ ਹੈ ਅਤੇ ਨਾ ਹੀ ਖ਼ਰੀਦ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਗਰੇਟਾਂ-ਬੀੜੀਆਂ ਪੈਕੇਟ ਖੋਲ੍ਹ ਕੇ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Add caption
                     
 ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਤੰਬਾਕੂਨੋਸ਼ੀ ਨੂੰ ਰੋਕਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਇਕ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ ਜਿਹੜੀ ਕਿ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ 200 ਰੁਪਏ ਤੱਕ ਦੇ ਚਲਾਨ ਕੱਟ ਸਕਦੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਦਫ਼ਤਰਾਂ, ਮਾਲਜ਼, ਹੋਟਲਾਂ, ਰੈਸਟੋਰੈਂਟਾਂ, ਕਰਿਆਨਾ ਸਟੋਰਾਂ, ਕਲੱਬਾਂ, ਮੈਰਿਜ ਪੈਲੇਸਾਂ, ਵਿਦਿਅਕ ਸੰਸਥਾਵਾਂ  ਵਿਚ ਤੰਬਾਕੂ ਵਿਰੋਧੀ ਸਾਈਨ ਬੋਰਡ ਲਗਾਏ ਜਾਣ ਅਤੇ ਇਸ ਸਬੰਧੀ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਤੋਂ ਸਹਿਯੋਗ ਲਿਆ ਜਾਵੇ। ਉਨ੍ਹਾਂ ਸਾਰੇ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਅਤੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਦੀ ਬਾਹਰੀ ਚਾਰਦੀਵਾਰੀ ਤੋਂ 100 ਗਜ਼ ਦੇ ਘੇਰੇ ਵਿਚ ਤੰਬਾਕੂ ਉਤਪਾਦ ਵੇਚਣ 'ਤੇ ਇਸ ਦੇ ਸੇਵਨ 'ਤੇ ਪਾਬੰਦੀ ਨੂੰ ਯਕੀਨੀ ਬਣਾਉਣ ਅਤੇ ਇਸ ਸਬੰਧੀ ਵਿਦਿਅਕ ਸੰਸਥਾਵਾਂ ਦੇ ਬਾਹਰ ਬੋਰਡ ਵੀ ਲਗਾਉਣ। ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੂਲ ਮੁਖੀ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
 ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਵਿਚ ਵੀ ਸਮੋਕਿੰਗ ਜ਼ੋਨ ਬਣਾਏ ਜਾਣਗੇ ਤਾਂ ਜੋ ਇਨ੍ਹਾਂ ਸਥਾਨਾਂ 'ਤੇ ਜਾਣ ਵਾਲੇ ਲੋਕ ਉਥੇ ਬਣੇ ਸਮੋਕ ਜ਼ੋਨ ਵਿਚ ਜਾ ਕੇ ਸਿਗਰਟ, ਬੀੜੀ ਪੀ ਸਕਣ। ਉਨ੍ਹਾਂ ਕਿਹਾ ਕਿ ਜਿਹੜੇ ਢਾਬੇ, ਹੋਟਲ, ਰੈਸਟੋਰੈਂਟ ਆਦਿ ਤੰਬਾਕੂਨੋਸ਼ੀ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਖਿਲਾਫ਼ ਨੋਟਿਸ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਦੇ ਲਾਇਸੰਸ ਵੀ ਰੱਦ ਕੀਤੇ ਜਾ ਸਕਦੇ ਹਨ। ਉਨ੍ਹਾਂ ਸਿਹਤ, ਪੁਲਿਸ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਸਾਂਝੇ ਤੌਰ 'ਤੇ ਵਿੰਗ ਬਣਾ ਕੇ ਕੰਮ ਕਰਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਗੁਟਖੇ, ਖੈਨੀ, ਪਾਨ ਮਸਾਲਾ ਆਦਿ ਦੇ ਸੈਂਪਲ ਭਰਨ ਤਾਂ ਜੋ ਉਨ੍ਹਾਂ ਵਿਚ ਤੰਬਾਕੂ ਦੀ ਮਾਤਰਾ ਦਾ ਪਤਾ ਲੱਗ ਸਕੇ।
                       ਇਸ ਮੌਕੇ ਸਟੇਟ ਨੋਡਲ ਅਫ਼ਸਰ ਡਾ. ਰਾਕੇਸ਼ ਗੁਪਤਾ ਨੇ ਕਿਹਾ ਕਿ ਹੋਰਨਾਂ ਜਿਲਿ੍ਆ ਵਿਚ ਜਨਤਕ ਥਾਵਾਂ ਨੇੜੇ ਤੰਬਾਕੂ ਦੀਆਂ ਦੁਕਾਨਾਂ 'ਤੇ ਕਾਰਵਾਈ ਕੀਤੀ ਗਈ ਹੈ, ਜਿਸ ਤੋਂ ਬਾਅਦ ਲੋਕਾਂ ਨੇ ਇਹ ਧੰਦਾ ਛੱਡ ਕੇ ਫ਼ਲਾਂ ਅਤੇ ਕੋਲਡ ਡਰਿੰਕ ਆਦਿ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਵੀ ਅਜਿਹਾ ਕੀਤਾ ਜਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਸਿਵਲ ਸਰਜਨ ਡਾ. ਆਰ. ਐਲ ਬੱਸਣ, ਡਾ. ਮੁਨੀਸ਼ ਕੁਮਾਰ ਜ਼ਿਲ੍ਹਾ ਨੋਡਲ ਅਫ਼ਸਰ ਹੁਸ਼ਿਆਰਪੁਰ, ਜ਼ਿਲ੍ਹਾ ਸਿਹਤ ਅਫ਼ਸਰ ਡਾ ਜਸਵੀਰ ਸਿੰਘ, ਡਾ. ਪੁਸ਼ਪਿੰਦਰ ਕੂਕਾ ਫਰੀਦਕੋਟ, ਸੇਵਾਮੁਕਤ ਸਿਵਲ ਸਰਜਨ ਡਾ. ਐਸ ਪੀ ਸੁਰੀਲਾ, ਡੀ ਪੀ ਆਰ ਓ ਸ੍ਰੀ ਗੁਰਮੀਤ ਸਿੰਘ, ਏ ਸੀ ਪੀ ਸ੍ਰੀ ਹਰਜਿੰਦਰ ਸਿੰਘ, ਕੋਆਰਡੀਨੇਟਰ ਸ੍ਰੀ ਜਸਬੀਰ ਸਿੰਘ, ਫੂਡ ਸੇਫਟੀ ਅਫ਼ਸਰ ਡਾ ਹਰਜੋਤ ਅਤੇ ਡਾ ਰਾਸ਼ੂ ਮਹਾਜਨ, ਡਰੱਗ ਇੰਸਪੈਕਟਰ ਮੈਡਮ ਅਨੁਪਮਾ, ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਸੁਰਜੀਤ ਲਾਲ, ਸ੍ਰੀ ਸੁਦੇਸ਼ ਵਿਜ, ਸ੍ਰੀ ਪੁਨੀਤ ਸ਼ੁਕਲਾ, ਸ੍ਰੀ ਸੁਰਿੰਦਰ ਸੈਣੀ, ਬੀ ਪੀ ਓ ਸ੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
For more news updates please visit-www.punjab24news.com