*ਲੋਕਾਂ ਦੀਆਂ ਸਿਹਤ, ਪੀਣ ਵਾਲੇ ਪਾਣੀ ਅਤੇ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦੇ ਫੌਰੀ ਹੱਲ ਦੇ ਆਦੇਸ਼
ਜਲੰਧਰ, 14 ਜੁਲਾਈ 2015-(ਹਰਪੀ੍ਤ)-ਡਿਪਟੀ ਕਮਿਸ਼ਨਰ ਸ਼ੀ੍ ਕਮਲ ਕਿਸ਼ੋਰ ਯਾਦਵ ਨੇ ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਿਹਤ, ਪੀਣ ਵਾਲੇ ਪਾਣੀ ਅਤੇ ਸੀਵਰੇਜ ਆਦਿ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ ਨੂੰ ਉਨ੍ਹਾਂ ਦੇ ਫੌਰੀ ਹੱਲ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਪੀਣ ਵਾਲੇ ਪਾਣੀ ਦੇ ਨਮੂਨੇ ਭਰਵਾਏ ਅਤੇ ਕੂੜੇ ਦੇ ਡੰਪਾਂ ਦਾ ਨਿਰੀਖਣ ਕੀਤਾ। ਬਸਤੀ ਮਿੱਠੂ ਅਤੇ ਤਿਲਕ ਨਗਰ ਦੇ ਦੌਰੇ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਤੇ ਜਲ ਸਪਲਾਈ ਅਤੇ ਸੀਵਰੇਜ ਦੀਆਂ ਪਾਈਪਾਂ ਖ਼ਰਾਬ ਹਨ ਤਾਂ ਉਨ੍ਹਾਂ ਨੂੰ ਬਦਲਿਆ ਜਾਵੇ। ਉਨ੍ਹਾਂ ਮੱਛਰਾਂ ਆਦਿ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕਰਨ ਦੀ ਵੀ ਹਦਾਇਤ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਲੋਕਾਂ ਦੇ ਘਰਾਂ ਵਿਚ ਵੀ ਗਏ ਅਤੇ ਉਨ੍ਹਾਂ ਨੂੰ ਵੀ ਅਪੀਲ ਕੀਤੀ ਕਿ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਹੋਣ, ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਸਬੰਧੀ ਵੀ ਜਾਣਕਾਰੀ ਲਈ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਵਿਚ 15 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਆਪਣੇ-ਆਪਣੇ ਇਲਾਕੇ ਵਿਚ ਲੋਕਾਂ ਦੀਆਂ ਸਿਹਤ, ਜਲ ਸਪਲਾਈ, ਖਾਣੇ ਅਤੇ ਸੀਵਰੇਜ ਆਦਿ ਨਾਲ ਸਬੰਧਤ ਮੁਸ਼ਕਿਲਾਂ ਦਾ ਫੌਰਨ ਨਿਪਟਾਰਾ ਕਰਨਗੀਆਂ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਸਿਵਲ ਸਰਜਨ ਡਾ. ਆਰ. ਐਲ ਬੱਸਣ, ਐਸ. ਈ ਨਗਰ ਨਿਗਮ ਸ. ਕੁਲਵਿੰਦਰ ਸਿੰਘ, ਡਾ. ਵਰਿੰਦਰ ਕਾਲੀਆ, ਡਾ. ਤਰਸੇਮ ਲਾਲ, ਐਸ. ਈ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਸ਼ੀ੍ ਸਤਿੰਦਰ ਕੁਮਾਰ ਅਤੇ ਸ. ਨਿਰਮਲ ਸਿੰਘ, ਐਕਸੀਅਨ ਨਗਰ ਨਿਗਮ ਸ਼ੀ੍ ਚਮਨ ਲਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
For
more news updates please visit-www.punjab24news.com

